ਕਪੂਰਥਲਾ: 15 ਨਸ਼ਾ ਪ੍ਰਭਾਵਿਤ ਪਿੰਡਾਂ ਲਈ ਪ੍ਰਸ਼ਾਸਨ ਦੀ ਵਿਸ਼ੇਸ਼ ਮੁਹਿੰਮ, ਮਿਲ ਰਹੇ ਸਾਰਥਕ ਨਤੀਜੇ
ਜ਼ਿਲ੍ਹੇ ਦੇ 15 ਨਸ਼ਾ ਪ੍ਰਭਾਵਿਤ ਹੌਟਸਪੌਟ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ 60 ਦਿਨਾਂ ਦੀ ਕਾਰਜ ਯੋਜਨਾ ਉੱਤੇ ਕੰਮ ਕੀਤਾ ਜਾ ਰਿਹਾ ਹੈ। ਇਸ ਵਿੱਚ ਜਾਗਰੂਕਤਾ, ਮੁੜ ਵਸੇਬਾ, ਬੁਨਿਆਦੀ ਢਾਂਚੇ ਦਾ ਵਿਕਾਸ ਅਤੇ ਰੋਜ਼ਗਾਰ ਕੈਂਪਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।