ਪਟਿਆਲਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਹਿਰਾਇਆ ਤਿਰੰਗਾ, ਗਣਤੰਤਰ ਦਿਵਸ ਦੀ ਦਿੱਤੀ ਵਧਾਈ
ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੋਲੋ ਗਰਾਉਂਡ ਦੇ ਵਿੱਚ 75ਵੇਂ ਗਣਤੰਤਰ ਦਿਵਸ ਦੇ ਮੌਕੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਹਨਾਂ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਇੱਕ ਅਜਿਹਾ ਸੂਬਾ ਹੈ ਜਿਸ ਨੇ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਨੂੰ ਅਨਾਜ ਦੇ ਵਿੱਚ ਆਤਮ ਨਿਰਭਰ ਬਣਾਉਣ ਦੇ ਲਈ ਸਭ ਤੋਂ ਵੱਧ ਯੋਗਦਾਨ ਪਾਇਆ।