ਮੋਰਿੰਡਾ: ਸਊਦੀ ਅਰਬ ਦੀ ਜੇਲ੍ਹ 'ਚ ਬੰਦ 2 ਪੰਜਾਬੀ ਨੌਜਵਾਨਾਂ ਨੂੰ ਮੌਤ ਦੀ ਸਜ਼ਾ, ਰਾਜਪਾਲ ਤੋਂ ਮੰਗੀ ਮਦਦ
ਸਊਦੀ ਅਰਬ ਦੀ ਜੇਲ੍ਹ ਵਿੱਚ ਬੰਦ ਦੋ ਪੰਜਾਬੀ ਨੌਜਵਾਨਾਂ ਨੂੰ 20 ਦਿਨਾਂ ਵਿੱਚ ਸਿਰ ਕਲਮ ਕਰਨ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਭਾਜਪਾ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਪੀੜਤ ਪਰਿਵਾਰਾਂ ਨਾਲ ਮਿਲ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਸੌਂਪਿਆ ਹੈ। ਰਾਜਪਾਲ ਨੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕਰਨ ਦਾ ਭਰੋਸਾ ਦਿੱਤਾ ਹੈ।