15 ਲੱਖ ਤੋਂ ਵੱਧ ਦੀ ਸੇਵਾ ਲਈ ਮਹਿਲਾ ਕਾਂਗਰਸ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਕੀਤਾ ਸੰਤ ਰਾਮਪਾਲ ਜੀ ਮਹਾਰਾਜ ਦਾ ਧੰਨਵਾਦ
ਜ਼ਿਲ੍ਹਾ ਪਟਿਆਲਾ ਦੇ ਪਿੰਡ ਬਠੋਈ ਖੁਰਦ ਵਿਖੇ ਗਊ ਸੇਵਾ ਰੱਖਿਆ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਗਊਸ਼ਾਲਾ ਦੀ ਨੁਹਾਰ ਬਦਲਣ ਅਤੇ 15 ਲੱਖ ਰੁਪਏ ਤੋਂ ਵੱਧ ਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਸੰਤ ਰਾਮਪਾਲ ਜੀ ਮਹਾਰਾਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਗੁਰਸ਼ਰਨ ਕੌਰ ਰੰਧਾਵਾ ਜੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਗਊਸ਼ਾਲਾ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਸੰਤ ਰਾਮਪਾਲ ਜੀ ਮਹਾਰਾਜ ਦਾ ਧੰਨਵਾਦ ਕੀਤਾ।
ਗੁਰਸ਼ਰਨ ਕੌਰ ਰੰਧਾਵਾ ਜੀ ਨੇ ਦੱਸਿਆ ਕਿ ਪਹਿਲਾਂ ਇਹ ਗਊਸ਼ਾਲਾ ਉੱਜੜੀ ਹੋਈ ਹਾਲਤ ਵਿੱਚ ਸੀ, ਪਰ ਸੰਤ ਰਾਮਪਾਲ ਜੀ ਮਹਾਰਾਜ ਵੱਲੋਂ ਕਰਵਾਈ ਗਈ ਸੇਵਾ ਸਦਕਾ ਅੱਜ ਇਸ ਗਊਸ਼ਾਲਾ ਨੂੰ ਬਿਲਕੁਲ ਨਵੀਂ ਦਿੱਖ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਗਊਸ਼ਾਲਾ ਦੇ ਵਿਕਾਸ ਅਤੇ ਗਊਮਾਤਾਵਾਂ ਦੀਆਂ ਸਹੂਲਤਾਂ ਲਈ 15 ਲੱਖ ਰੁਪਏ ਤੋਂ ਵੀ ਵੱਧ ਦੀ ਰਕਮ ਖਰਚ ਕੀਤੀ ਗਈ ਹੈ।
ਦੱਸ ਦਈਏ ਕਿ ਪ੍ਰਬੰਧਕਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਸੰਤ ਰਾਮਪਾਲ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਇਸ ਗਊਸ਼ਾਲਾ ਦਾ 1,22,650 ਰੁਪਏ ਦਾ ਬਿਜਲੀ ਬਿੱਲ ਭਰਿਆ ਗਿਆ। ਇਸ ਦੇ ਨਾਲ ਹੀ 75×20 ਫੁੱਟ ਦਾ ਵਿਸ਼ਾਲ ਸ਼ੈੱਡ ਬਣਵਾਇਆ ਗਿਆ, ਗਊਮਾਤਾਵਾਂ ਲਈ ਪਾਣੀ ਦੀਆਂ ਦੋ ਹੋਦੀਆਂ ਤਿਆਰ ਕਰਵਾਈਆਂ ਗਈਆਂ, 700 ਫੁੱਟ ਲੰਬੀ ਅਤੇ 7 ਫੁੱਟ ਉੱਚੀ ਚਾਰਦੀਵਾਰੀ ਦਾ ਨਿਰਮਾਣ ਕਰਵਾਇਆ ਗਿਆ। ਇਸ ਤੋਂ ਇਲਾਵਾ ਗਊਸ਼ਾਲਾ ਵਿੱਚ 18 ਫੁੱਟ ਚੌੜਾ ਮਜ਼ਬੂਤ ਮੁੱਖ ਗੇਟ ਅਤੇ ਪੱਕਾ ਫਰਸ਼ ਵੀ ਬਣਵਾ ਕੇ ਦਿੱਤਾ ਗਿਆ।
ਇਨ੍ਹਾਂ ਸਾਰੇ ਸੇਵਾ ਕਾਰਜਾਂ ਲਈ ਗਊਸ਼ਾਲਾ ਪ੍ਰਬੰਧਕ ਕਮੇਟੀ ਵੱਲੋਂ ਗਊ ਸੇਵਾ ਰੱਖਿਆ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸੰਤ ਰਾਮਪਾਲ ਜੀ ਮਹਾਰਾਜ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਸ਼ਰਨ ਕੌਰ ਰੰਧਾਵਾ ਜੀ ਨੇ ਕਿਹਾ ਕਿ ਗਊਮਾਤਾਵਾਂ ਦੀ ਸੰਭਾਲ ਅਤੇ ਗਊਸ਼ਾਲਾਵਾਂ ਦੇ ਵਿਕਾਸ ਲਈ ਅਜਿਹੇ ਸੇਵਾ ਕਾਰਜ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਨੇ ਉੱਜੜੀ ਪਈ ਗਊਸ਼ਾਲਾ ਨੂੰ ਮੁੜ ਸੰਵਾਰਨ ਅਤੇ ਗਊਮਾਤਾਵਾਂ ਲਈ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਸੰਤ ਰਾਮਪਾਲ ਜੀ ਮਹਾਰਾਜ ਦਾ ਤਹਿ ਦਿਲੋਂ ਧੰਨਵਾਦ ਕੀਤਾ।