ਫ਼ਾਜ਼ਿਲਕਾ ਦੇ ਸਰਹੱਦੀ ਇਲਾਕੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅਮਨ ਅਮਾਨ ਨਾਲ ਹੋਈਆਂ। ਇਸ ਦੌਰਾਨ ਵੋਟਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸੇ ਤਰ੍ਹਾਂ ਸਰਹੱਦੀ ਪਿੰਡ ਰੇਤੇ ਵਾਲੀ ਭੈਣੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪੋਲਿੰਗ ਬੂਥਾਂ 'ਤੇ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੋਟਿੰਗ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹੀ।