ਅੰਮ੍ਰਿਤਸਰ 2: ਅੰਮ੍ਰਿਤਸਰ: ਜਹਾਜਗੜ੍ਹ ਦੀ ਕਬਾੜ ਮਾਰਕੀਟ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ 'ਤੇ
ਅੰਮ੍ਰਿਤਸਰ ਦੇ ਜਹਾਜਗੜ੍ਹ ਇਲਾਕੇ ਵਿੱਚ ਕਬਾੜ ਮਾਰਕੀਟ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਪੁਰਾਣੇ ਟਾਇਰਾਂ ਅਤੇ ਸਾਮਾਨ ਕਾਰਨ ਅੱਗ ਤੇਜ਼ੀ ਨਾਲ ਫੈਲੀ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਸਖਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਕੋਈ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ।