ਸੰਗਰੂਰ: ਬਨਾਸਰ ਬਾਗ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਦੀ ਅਗਵਾਈ ਹੇਠ ਹੋਈ ਮੀਟਿੰਗ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਦੀ ਅਗਵਾਈ ਹੇਠ ਹੋਈ। ਅੱਜ ਮੀਟਿੰਗ ਨੂੰ ਸੂਬਾ ਆਗੂ ਜਨਕ ਸਿੰਘ ਭੁਟਾਲ, ਸੂਬਾ ਆਗੂ ਜਗਤਾਰ ਸਿੰਘ ਕਾਲਾ ਝਾੜ ਨੇ ਵਿਸ਼ੇਸ਼ ਤੌਰ 'ਤੇ ਸੰਬੋਧਨ ਕੀਤਾ ਇਸ ਮੌਕੇ ਆਗੂਆਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਪੰਜਾਬ ਦੀਆਂ 26 ਮਾਰਕੀਟ ਕਮੇਟੀਆਂ ਅੰਡਾਨੀਆਂ ਅੰਬਾਨੀਆਂ ਨੂੰ ਵੇਚ ਦਿੱਤੀਆਂ ਹਨ ਅਤੇ ਪੰਜਾਬ ਸਰਕਾਰ ਅੰਡਾਨੀਆਂ ਅੰਬਾਨੀਆਂ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ।