ਨਵਾਂਸ਼ਹਿਰ: 14 ਨਵੰਬਰ ਤੋਂ ਤਿੰਨ ਰੋਜ਼ਾ ਮਹਾਨ ਕੀਰਤਨ ਦਰਬਾਰ, 80 ਮੁਫ਼ਤ ਬੱਸਾਂ ਦਾ ਪ੍ਰਬੰਧ
ਨਵਾਂਸ਼ਹਿਰ ਵਿਖੇ ਗੁਰੂ ਨਾਨਕ ਦੇਵ ਜੀ ਦੇ 557 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕੀਰਤਨ ਦਰਬਾਰ 14 ਨਵੰਬਰ ਤੋਂ ਸ਼ੁਰੂ ਹੋਵੇਗਾ। ਸਮਾਗਮ ਲਈ 80 ਮੁਫ਼ਤ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਸੰਗਤਾਂ ਲਈ ਸਿੱਧੇ ਪ੍ਰਸਾਰਣ ਦੀ ਸਹੂਲਤ ਵੀ ਰਹੇਗੀ।