ਮੁਕਤਸਰ: ਨਾਰੰਗ ਕਲੋਨੀ ਵਿਖੇ ਵਿਆਹ ਵਾਲੇ ਘਰ ਵਿੱਚ ਚੋਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ 3 ਮੁਲਜਮ ਕਾਬੂ : ਜਸਕਰਨ ਸਿੰਘ, ਇੰਚਾਰਜ ਥਾਣਾ ਸਿਟੀ
ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਐਸਐਸਪੀ ਡਾ. ਅਖਿਲ ਚੌਧਰੀ ਦੀ ਅਗਵਾਹੀ ਹੇਠ ਬੀਤੀ 20-21 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਨਾਰੰਗ ਕਲੋਨੀ ਵਿਖੇ ਇੱਕ ਵਿਆਹ ਵਾਲੇ ਘਰ ਵਿੱਚ ਚੋਰੀ ਕਰਨ ਦੇ ਮਾਮਲੇ ਨੂੰ 24 ਘੰਟਿਆਂ ਵਿੱਚ ਸੁਲਝਾਉਂਦੇ ਹੋਏ ਇਹ ਔਰਤ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਥਾਣਾ ਸਿਟੀ ਇੰਚਾਰਜ ਜਸਕਰਨ ਸਿੰਘ ਵੱਲੋਂ ਇਹ ਜਾਣਕਾਰੀ ਸ਼ਾਮ ਕਰੀਬ 5 ਵਜੇ ਜਾਰੀ ਪ੍ਰੈਸ ਨੋਟ ਵਿੱਚ ਦਿੱਤੀ ਗਈ।