ਗੁਰਦਾਸਪੁਰ: ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਤੇ 7 ਨੂੰ ਹਲੇ ਤੋਂ ਕੱਢੀ ਜਾਵੇਗੀ ਸ਼ੋਭਾ ਯਾਤਰਾ :ਮਹਾਸ਼ਾ ਇਮਪਲਾਈਜ ਵੈਲਫੇਅਰ ਐਸੋਸੀਏਸ਼ਨ ਪ੍ਰਧਾਨ ਲੇਖ ਰਾਜ
ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਮੌਕੇ ਤੇ 7 ਅਪ੍ਰੈਲ ਨੂੰ ਹੱਲੇ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ।ਇਹ ਜਾਣਕਾਰੀ ਮਹਾਸ਼ਾ ਇਮਪਲਾਈਜ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਲੇਖ ਰਾਜ ਨੇ ਦਿੱਤੀ।ਉਹਨਾਂ ਕਿਹਾ ਕਿ ਪਿੰਡ ਹੱਲੇ ਤੋਂ ਸ਼ੁਰੂ ਹੋਈ ਯਾਤਰਾ ਪੂਰੇ ਗੁਰਦਾਸਪੁਰ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਦੁਬਾਰਾ ਪਿੰਡ ਹੱਲੇ ਵਿੱਚ ਵਿਸ਼ਰਾਮ ਕਰੇਗੀ। ਉਹਨਾਂ ਕਿਹਾ ਕਿ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।