ਮੁਕਤਸਰ: ਮਸੀਤ ਵਾਲਾ ਚੋਂਕ ਨੇੜੇ ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਮਸੀਤ ਵਾਲਾ ਚੋਂਕ ਦੇ ਨੇੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਨੇ ਹੈਰੋਇਨ ਅਤੇ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ। ਪੁਲਿਸ ਕੋਲੋਂ ਇਹ ਜਾਣਕਾਰੀ ਦੁਪਿਹਰ 1 ਵਜ਼ੇ ਪ੍ਰਾਪਤ ਹੋਈ।