ਸਮਰਾਲਾ: ਪਿੰਡ ਕਿਲ੍ਹਾ ਰਾਏਪੁਰ ਵਿਖੇ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੇਂਡੂ ਓਲੰਪਿਕ ਦਾ ਕੀਤਾ ਉਦਘਾਟਨ
ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ