ਕਪੂਰਥਲਾ: ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਸੂਬਾ ਉਪ ਪ੍ਰਧਾਨ ਲਾਲੀ ਭਾਸਕਰ ਤੇ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਹੋਇਆ ਜਾਨਲੇਵਾ ਹਮਲਾ
ਦੇਰ ਰਾਤ ਸੱਤ ਨਰਾਇਣ ਬਾਜ਼ਾਰ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਬ੍ਰਾਹਮਣ ਸਭਾ ਦੇ ਸੂਬਾ ਪ੍ਰਧਾਨ ਤੇ ਆਲ ਇੰਡੀਆ ਅੱਤਵਾਦ ਵਿਰੋਧੀ ਫਰੰਟ ਦੇ ਪੰਜਾਬ ਉਪ ਪ੍ਰਧਾਨ ਲਾਲੀ ਭਾਸਕਰ ਤੇ ਕੁਝ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਜਿਸ ਚ ਲਾਲੀ ਭਾਸਕਰ ਦੇ ਗੰਭੀਰ ਸੱਟਾਂ ਲੱਗੀਆਂ ਜਿਨਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ।ਥਾਣਾ ਸਿਟੀ ਦੇ SHO ਇੰਸਪੈਕਟਰ ਅਮਨਦੀਪ ਕੁਮਾਰ ਨਾਹਰ ਨੇ ਦੱਸਿਆ ਦੋ ਨੌਜਵਾਨਾਂ ਨੂੰ ਹਿਰਾਸਤ ਚ ਲਿਆ ਹੈ।