ਪਠਾਨਕੋਟ: ਪਠਾਨਕੋਟ ਦੇ ਸਰਕਾਰੀ ਸਕੂਲਾਂ 'ਚ ਸਫ਼ਾਈ ਮੁਹਿੰਮ, ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਦੀ ਚੈਕਿੰਗ
ਪਠਾਨਕੋਟ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਦੌਰਾ ਕੀਤਾ ਗਿਆ। ਸਕੂਲਾਂ ਵਿੱਚ ਮਿਡ-ਡੇ ਮੀਲ, ਪਾਣੀ ਦੀ ਸਹੂਲਤ ਅਤੇ ਸਾਫ਼-ਸਫ਼ਾਈ ਸਬੰਧੀ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਇੱਕ ਸੁਰੱਖਿਅਤ ਮਾਹੌਲ ਮਿਲ ਸਕੇ।