ਤਰਨਤਾਰਨ: ਪਿੰਡ ਲੋਹਕਾ ਵਿਖੇ ਕਿਸਾਨਾਂ ਲਈ ਸਿਖਲਾਈ ਕੈਂਪ, ਖੇਤੀਬਾੜੀ ਮਾਹਿਰਾਂ ਨੇ ਦਿੱਤੇ ਅਹਿਮ ਸੁਝਾਅ
ਪਿੰਡ ਲੋਹਕਾ ਵਿਖੇ ਖੇਤ ਬਚਾਓ ਅਭਿਆਨ ਤਹਿਤ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਮਾਹਿਰਾਂ ਨੇ ਕਿਸਾਨਾਂ ਨੂੰ ਰਸਾਇਣਿਕ ਖਾਦਾਂ ਦੀ ਸੰਤੁਲਿਤ ਵਰਤੋਂ, ਪਰਾਲੀ ਪ੍ਰਬੰਧਨ, ਖੁੰਬਾਂ ਦੀ ਕਾਸ਼ਤ ਅਤੇ ਖੇਤੀ ਵਿਭਿੰਨਤਾ ਬਾਰੇ ਜਾਗਰੂਕ ਕੀਤਾ ਅਤੇ ਕਿਸਾਨ ਆਈ.ਡੀ. ਬਣਵਾਉਣ ਦੀ ਅਪੀਲ ਕੀਤੀ।