ਪਟਿਆਲਾ: ਰਜਿੰਦਰਾ ਲੇਕ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ
ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਦੇ ਲਈ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਮਾਲ ਰੋਡ ’ਤੇ ਸਥਿਤ ਰਾਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਬੁੱਤ ਵਾਲੇ ਸਥਾਨ ਵਿਖੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਰੱਖਿਆ ਗਿਆ। ਪ੍ਰਸ਼ਾਸ਼ਨੀ ਅਧਿਕਾਰੀਆਂ ਨੇ ਦੱਸੀਆਂ ਕਿ ਹਰ ਸਾਲ 30 ਜਨਵਰੀ ਨੂੰ ਇਹ ਪ੍ਰੋਗਰਾਮ ਉਲੀਕਿਆ ਜਾਂਦਾ ਹੈ।