ਨਕੋਦਰ: ਸ਼ਹੀਦੇ ਆਜ਼ਮ ਭਗਤ ਸਿੰਘ ਕਲੱਬ ਵੱਲੋਂ ਕਰਵਾਇਆ ਗਿਆ ਛਿੰਝ ਮੇਲਾ
ਨਕੋਦਰ ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਛਿੰਝ ਮੇਲਾ ਕਰਵਾਇਆ ਗਿਆ। ਇਸ ਵਿੱਚ ਨਾਮੀ ਪਹਿਲਵਾਨਾਂ ਨੇ ਕਰਤੱਬ ਦਿਖਾਏ। ਟਰੇਡ ਵਿੰਗ ਦੇ ਚੇਅਰਮੈਨ ਅਜੇ ਵਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕਲੱਬ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।