ਨਵਾਂਸ਼ਹਿਰ: ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਜਾਗਰੂਕਤਾ ਮੁਹਿੰਮ
ਨਵਾਂਸ਼ਹਿਰ ਵਿਖੇ ਸਾਂਸ ਮੁਹਿੰਮ ਤਹਿਤ ਨਿਮੋਨੀਆ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਿਹਤ ਵਿਭਾਗ ਨੇ ਮਾਪਿਆਂ ਨੂੰ ਨਿਮੋਨੀਆ ਦੇ ਲੱਛਣਾਂ, ਬਚਾਅ ਦੇ ਉਪਾਵਾਂ ਅਤੇ ਨਿਯਮਿਤ ਟੀਕਾਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਬੱਚਿਆਂ ਵਿੱਚ ਲੱਛਣ ਦਿਸਣ 'ਤੇ ਤੁਰੰਤ ਡਾਕਟਰੀ ਸਲਾਹ ਲੈਣ ਦੀ ਅਪੀਲ ਕੀਤੀ ਗਈ ਹੈ।