ਮੁਕਤਸਰ: ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ- ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ
ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵੱਲੋਂ ਹੁਣ ਤੱਕ 79592 ਏਕੜ ਰਕਬੇ ਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਬਣੇ ਪੋਰਟਲ ਤੇ 6081 ਅਰਜ਼ੀਆਂ ਅਪਲਾਈ ਕੀਤੀਆਂ ਹਨ ਅਤੇ ਇਸ ਤਰ੍ਹਾਂ ਸਿੱਧੀ ਬਿਜਾਈ ਦੇ ਰਕਬੇ ਵਿੱਚ ਜਿ਼ਲ੍ਹਾ ਸ੍ਰ਼ੀ ਮੁਕਤਸਰ ਸਾਹਿਬ ਪੂਰੇ ਪੰਜਾਬ ਰਾਜ ਵਿੱਚੋਂ ਮੋਹਰੀ ਜਿ਼ਲ੍ਹਾ ਬਣਿਆ ਹੈ।