ਮਲੋਟ: ਖੇਤੀਬਾੜੀ ਮੰਤਰੀ ਨੇ ਕਿਸਾਨ ਹਿੱਤ ‘ਚ "ਕਿਸਾਨ ਹੈਲਪ ਡੈਸਕ" ਦੀ ਕੀਤੀ ਸ਼ੁਰੂਆਤ
Malout, Muktsar | May 29, 2025 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਦੀ ਮਦਦ ਲਈ ਇੱਕ ਨਵਾਂ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਕਿਸਾਨ ਹੈਲਪ ਡੈਸਕ ਦੀ ਸਥਾਪਨਾ ਕੀਤੀ ਗਈ ਹੈ, ਜਿਸ ਰਾਹੀਂ ਕਿਸਾਨ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ, ਸਵਾਲ ਅਤੇ ਸੁਝਾਅ ਸਾਂਝੇ ਕਰ ਸਕਣਗੇ। ਇਸ "ਕਿਸਾਨ ਹੈਲਪ ਡੈਸਕ, ਸ਼੍ਰੀ ਮੁਕਤਸਰ ਸਾਹਿਬ" ਦਾ ਉਦਘਾਟਨ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵੱਲੋਂ ਕੀਤਾ ਗਿਆ।