ਅੰਮ੍ਰਿਤਸਰ 2: ਅੰਮ੍ਰਿਤਸਰ 'ਚ ਵੱਡੀ ਕਾਰਵਾਈ: 7 ਤਸਕਰ ਗ੍ਰਿਫਤਾਰ, RPG ਅਤੇ ਭਾਰੀ ਮਾਤਰਾ 'ਚ ਨਸ਼ਾ ਬਰਾਮਦ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ 'ਚ 7 ਤਸਕਰਾਂ ਨੂੰ ਫੜਿਆ ਹੈ। ਮੁਲਜ਼ਮਾਂ ਕੋਲੋਂ ਇੱਕ RPG, ਹਥਿਆਰ, ਡਰੋਨ ਅਤੇ 15 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਮਾਮਲੇ ਦੀ ਜਾਂਚ ਜਾਰੀ ਹੈ।