ਬਠਿੰਡਾ: ਨਸ਼ੇ ਦੇ ਸੇਵਨ ਲਈ ਵਰਤੀ ਜਾਂਦੀ ਇਮਾਰਤ ਨੂੰ ਪ੍ਰਸ਼ਾਸਨ ਨੇ ਕੀਤਾ ਢੇਰ
ਬਠਿੰਡਾ ਦੇ ਪਿੰਡ ਨਸੀਬਪੁਰਾ ਵਿੱਚ ਨਸ਼ੇ ਦੇ ਸੇਵਨ ਲਈ ਵਰਤੀ ਜਾਂਦੀ ਇਮਾਰਤ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੀ ਕਾਰਵਾਈ ਕਰਦਿਆਂ ਢਾਹ ਦਿੱਤਾ ਹੈ। ਡੀਐਸਪੀ ਜਸਜੋਤ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ੇ ਲਈ ਥਾਂ ਦੇਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਜਾਰੀ ਰਹੇਗੀ।