ਦੀਨਾਨਗਰ: ਦੀਨਾਨਗਰ ਪੁਲਿਸ ਦੀ ਕਾਰਵਾਈ: 10 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਕਾਬੂ
ਦੀਨਾਨਗਰ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਚੇਚੀਆਂ ਨੇੜਿਓਂ ਮਦਨ ਲਾਲ ਵਾਸੀ ਝੜੋਲੀ ਨੂੰ 10 ਗ੍ਰਾਮ ਹੈਰੋਇਨ ਅਤੇ 1000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।