ਗਿੱਦੜਬਾਹਾ: ਲੰਬੀ ਰੋਡ ਤੇ ਨਗਰ ਕੌਂਸਲ ਵੱਲੋਂ ਬਣਾਇਆ ਜਾ ਰਿਹਾ ਹੈ ਕੂੜੇ ਦਾ ਡੰਪ,ਲੋਕਾਂ ਨੇ ਕੀਤਾ ਵਿਰੋਧ
ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕੁਲਬੀਰ ਸਿੰਘ ਜਟਾਣਾ ਧੂਲਕੋਟ ਨੇ ਕਿਹਾ ਕਿ ਨਗਰ ਕੌਂਸਲ ਵੱਲੋਂ ਲੰਬੀ ਰੋਡ ਗਿੱਦੜਬਾਹਾ ਤੇ ਸੰਘਣੀ ਆਬਾਦੀ ਵਿੱਚ ਕੂੜੇ ਦਾ ਡੰਪ ਬਣਾਇਆ ਜਾ ਰਿਹਾ ਹੈ,ਜਿਸ ਕਾਰਨ ਜਿੱਥੇ ਬਿਮਾਰੀਆਂ ਫੈਲਣ ਦਾ ਡਰ ਹੋਵੇਗਾ ਉਥੇ ਹੀ ਲੋਕਾਂ ਨੂੰ ਭਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ, ਇਸ ਲਈ ਜਥੇਬੰਦੀ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਕੂੜੇ ਦਾ ਡੰਪ ਨਹੀਂ ਬਣਨ ਦਿੱਤਾ ਜਾਵੇਗਾ।|