ਪਟਿਆਲਾ: ਆਚਾਰ ਵਾਲੇ ਬਾਜ਼ਾਰ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਪਟਿਆਲਾ ਦੇ ਰਹਿਣ ਵਾਲੇ ਨੌਜਵਾਨ ਦੀ ਮੁਲਜ਼ਮਾਂ ਨੇ ਕੀਤੀ ਕੁੱਟਮਾਰ
ਪਟਿਆਲਾ ਦੇ ਰਹਿਣ ਵਾਲੇ ਨੌਜਵਾਨ ਦੀ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਜਿਸ ਦਾ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਇਲਾਜ ਕੀਤਾ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਕੋਤਵਾਲੀ ਥਾਣਾ ਮੁਖੀ ਦਾ ਕਹਿਣਾ ਹੈ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਇਸ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਅਤੇ ਅਸੀਂ 2 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਦੇ ਲਿਆਵਾਂਗੇ।