ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਕਿਲੋਮੀਟਰ ਸਕੀਮ ਦੇ ਵਿਰੋਧ ਵਿੱਚ ਬੱਸ ਸਟੈਂਡ ਤੇ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ। ਸਵੇਰ ਦੇ 11 ਵਜ਼ੇ ਪ੍ਰਦਰਸ਼ਨਕਾਰੀ ਆਗੂਆਂ ਨੇ ਦੱਸਿਆ ਕਿ ਉਹਨਾਂ ਵੱਲੋਂ 12 ਵਜ਼ੇ ਤੋਂ ਬਾਅਦ ਬੱਸਾਂ ਦਾ ਚੱਕਾ ਜਾਮ ਕੀਤਾ ਜਾਣਾ ਸੀ, ਪਰ ਪੁਲਿਸ ਵੱਲੋਂ ਉਹਨਾਂ ਦੇ ਸੂਬਾ ਆਗੂ ਨੂੰ ਹਿਰਾਸਤ ਵਿੱਚ ਲੈਣ ਦੇ ਵਿਰੋਧ ਵਿੱਚ ਅੱਜ ਸਵੇਰ ਤੋਂ ਹੀ ਬੱਸਾਂ ਦਾ ਚੱਕਾ ਜਾਮ ਕਰਨ ਲਈ ਮਜਬੂਰ ਹੋਣਾ ਪਿਆ।