ਕਾਂਗਰਸ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਵਰਕਰ ਸਾਹਿਬਾਨਾ ਨਾਲ ਮਹੱਤਵਪੂਰਨ ਮੀਟਿੰਗ ਪਿੰਡ ਕਾਂਗੜ ਵਿਖੇ ਕੀਤੀ ਗਈ। ਆਉਣ ਵਾਲੀਆਂ ਬਲਾਕ ਸਮੰਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਵਰਕਰਾਂ ਨੇ ਆਪਣੇ ਕੀਮਤੀ ਸੁਝਾਅ ਦਿੱਤੇ ਤੇ ਚੋਣਾਂ ਨੂੰ ਮਜ਼ਬੂਤ ਢੰਗ ਨਾਲ ਲੜਨ ਲਈ ਰਣਨੀਤੀ ਤਿਆਰ ਕੀਤੀ ਗਈ।