ਉਪ ਮੰਡਲ ਮੈਜਿਸਟਰੇਟ ਤਪਾ ਸ੍ਰੀ ਆਯੂਸ਼ ਗੋਇਲ ਆਈ ਏ ਐੱਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਅਤੇ ਸ਼ਹੀਦ ਲਾਂਸ ਨਾਇਕ ਜਸਪਾਲ ਸਿੰਘ ਸਰਕਾਰੀ ਸਮਾਰਟ ਸਕੂਲ ਧੌਲਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਸਿੱਖਿਆ ਅਤੇ ਖੇਡ ਸਹੂਲਤਾਂ ਸਬੰਧੀ ਬੱਚਿਆਂ ਅਤੇ ਅਧਿਆਪਕਾਂ ਨਾਲ ਗੱਲ ਬਾਤ ਕੀਤੀ ਗਈ।