ਮੁਕਤਸਰ: ਕੋਟਲੀ ਰੋਡ 'ਤੇ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਦੇ ਨਾਲ ਕੀਤਾ ਗ੍ਰਿਫਤਾਰ
ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਪੁਲਿਸ ਨੇ ਸ਼ਹਿਰ ਤੇ ਕੋਟਲੀ ਰੋਡ ਤੇ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਪੁਲਿਸ ਨੇ ਉਕਤ ਨੌਜਵਾਨਾਂ ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ। ਇਹ ਜਾਣਕਾਰੀ ਪੁਲਿਸ ਨੇ ਦੁਪਹਿਰ 1 ਵਜੇ ਅਪਡੇਟ ਕੀਤੀ ਕਰਾਈਮ ਰਿਪੋਰਟ ਵਿੱਚ ਦਿੱਤੀ। ਏਐਸਆਈ ਗੁਰਾਦਿੱਤਾ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਨ ਅਨਵਰ ਕੁਮਾਰ ਉਰਫ ਗੰਨੀ ਅਤੇ ਸੁਮੀਰ ਖਾਨ ਵਜੋਂ ਹੋਈ ਹੈ