ਪਠਾਨਕੋਟ: ਸੁਜਾਨਪੁਰ ਪੁਲੀਸ ਨੇ ਛਾਪਾ ਮਾਰ ਕੇ 75 ਹਜ਼ਾਰ ਮਿਲੀਲੀਟਰ ਸ਼ਰਾਬ ਬਰਾਮਦ ਕੀਤੀ ਹੈ।
ਸੁਜਾਨਪੁਰ ਪੁਲੀਸ ਨੇ ਛਾਪਾ ਮਾਰ ਕੇ 75 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਦੋਂਕਿ ਪੁਲਿਸ ਨੂੰ ਦੇਖ ਕੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। ਸੁਜਾਨਪੁਰ ਪੁਲਸ ਨੇ ਸ਼ਰਾਬ ਰੱਖਣ ਦੇ ਦੋਸ਼ 'ਚ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐਸਆਈ ਮੁਨੀਸ਼ ਕੁਮਾਰ ਦੀ ਅਗਵਾਈ ਹੇਠ ਪੁਲੀਸ ਪਾਰਟੀ ਪੁਲ ਨੰਬਰ-4 ਨੇੜੇ ਮੌਜੂਦ ਸੀ। ਸੂਚਨਾ ਮਿਲੀ ਸੀ ਕਿ ਪ੍ਰੇਮ ਨਗਰ ਦਾ ਇੱਕ ਵਿਅਕਤੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ।