ਰਾਏਕੋਟ: ਗੁ. ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਮਨਾਇਆ
ਪਿੰਡ ਲਿੱਤਰਾਂ ਦੇ ਇਤਿਹਾਸਕ ਗੁਰਦੁਆਰਾ ਕਰੀਰ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਚਰਨ ਪਾਉਣ ਦੀ ਖੁਸ਼ੀ ’ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ। ਜਿਸ ਦੇ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਉਥੇ ਹੀ ਦੂਜੇ ਤੇ ਅੱਜ ਅਖੀਰਲੇ ਦਿਨ ਵਿਸ਼ਾਲ ਢਾਡੀ ਤੇ ਕਵੀਸ਼ਰੀ ਦਰਬਾਰ ਸਜਾਇਆ ਗਿਆ।ਜਿਸ ਦੌਰਾਨ ਸਿੱਖ ਪੰਥ ਦੇ ਉੱਚ ਕੋਟੀ ਦੇ ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ।