ਪਟਿਆਲਾ: ਡੀਐਸਪੀ ਵੱਲੋਂ ਬੱਸ ਸਟੈਂਡ ਵਿਖੇ ਆਟੋ ਚਾਲਕਾਂ ਅਤੇ ਈ ਰਿਕਸ਼ਾ ਚਾਲਕਾਂ ਨਾਲ ਕੀਤੀ ਗਈ ਮੀਟਿੰਗ
ਪਟਿਆਲਾ ਜ਼ਿਲ੍ਹੇ ਦੇ ਵਿੱਚ ਵੱਧ ਰਹੀ ਟਰੈਫਿਕ ਦੀ ਸਮੱਸਿਆ ਨੂੰ ਲੈ ਕੇ ਡੀਐਸਪੀ ਟਰੈਫਿਕ ਕਰਨੈਲ ਸਿੰਘ ਵੱਲੋਂ ਐਸਐਸਪੀ ਪਟਿਆਲਾ ਦੀਆਂ ਹਦਾਇਤਾਂ 'ਤੇ ਟੈਂਪੂ ਚਾਲਕਾਂ ਅਤੇ ਈ ਰਿਕਸ਼ਾ ਚਾਲਕਾਂ ਨੂੰ ਆਪਣੇ ਨਾਲ ਕਾਗਜ਼ਾਤ ਪੂਰੇ ਰੱਖਣ ਅਤੇ ਟੈਗ ਲਗਾਉਣ ਦੀ ਹਦਾਇਤ ਕੀਤੀ ਗਈ। ਉਨ੍ਹਾਂ ਇਸ ਮੌਕੇ ਈ ਰਿਕਸ਼ਾ ਚਾਲਕਾਂ ਨੂੰ ਸਖ਼ਤ ਹਦਾਇਤ ਕਰਦੇ ਹੋਏ ਆਖਿਆ ਕਿ ਸਵਾਰੀ ਨੂੰ ਰਿਕਸ਼ਾ ਸਾਈਡ 'ਤੇ ਲਗਾ ਕੇ ਹੀ ਬਿਠਾਉਣ ਅਤੇ ਸਵਾਰੀ ਤੋਂ ਵੱਧ ਪੈਸੇ ਨਾ ਵਸੂਲੇ ਜਾਣ।