ਪਟਿਆਲਾ: ਰੋਜ਼ ਕਲੋਨੀ ਦੇ ਵਿੱਚ ਬਜ਼ੁਰਗ ਮਹਿਲਾ ਦੇ ਕੰਨ ਚੋਂ ਵਾਲੀ ਝਪਟਣ ਵਾਲਾ ਵਿਅਕਤੀ ਗ੍ਰਿਫਤਾਰ।
ਡੀਐਸਪੀ ਸਿਟੀ ਵਨ ਸੰਜੀਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਰੋਜ਼ ਕਲੋਨੀ ਦੇ ਵਿੱਚ ਘਰ ਦੇ ਬਾਹਰ ਬੈਠੀ ਇੱਕ ਬਜ਼ੁਰਗ ਔਰਤ ਦੇ ਕੰਨ ਵਿੱਚੋਂ ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋਣ ਵਾਲੇ ਵਿਅਕਤੀ ਪਰਮਿੰਦਰ ਸਿੰਘ ਬਾਸੀ ਪਿੰਡ ਬੁਰੜ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਲਾਕੇ ਦੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਨੂੰ ਕਿਸੇ ਵੀ ਬਖਸ਼ਿਆ ਨਹੀਂ ਜਾਵੇਗਾ।