ਮੁਕਤਸਰ: ਸਿਟੀ ਹੋਟਲ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਮੀਟਿੰਗ ਦੌਰਾਨ ਵਨ ਨੇਸ਼ਨ ਵਨ ਇਲੈਕਸ਼ਨ ਦੇ ਫਾਇਦਿਆਂ ਤੋਂ ਕਰਵਾਇਆ ਗਿਆ ਜਾਣੂ
ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੀ ਇੱਕ ਅਹਿਮ ਮੀਟਿੰਗ ਦੇਰ ਸ਼ਾਮ 6 ਵਜੇ ਸਿਟੀ ਹੋਟਲ ਵਿਖੇ ਹੋਈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਵਨ ਨੇਸ਼ਨ ਵਨ ਇਲੈਕਸ਼ਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਵਨ ਨੇਸ਼ਨ ਵਨ ਇਲੈਕਸ਼ਨ ਤਹਿਤ ਪੂਰੇ ਦੇਸ਼ ਵਿੱਚ 5 ਸਾਲਾਂ ਵਿੱਚ ਇੱਕੋ ਸਮੇਂ ਇਲੈਕਸ਼ਨ ਹੋਣ ਤੇ ਬਚਣ ਵਾਲੇ ਸਮੇਂ ਅਤੇ ਸਾਢੇ 4 ਲੱਖ ਕਰੋੜ ਰੁਪਏ ਦੀ ਬੱਚਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ।