ਪਟਿਆਲਾ: ਗੁਰਦੁਆਰਾ ਮੋਤੀ ਬਾਗ ਤੇ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਕਾਰਜਾਂ ਦੀ ਸ਼ੁਰੂਆਤ
ਪਟਿਆਲਾ ਦੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਨਵੀਂ ਸਰਾਂ ਅਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਵੇਂ ਜੋੜਾ ਘਰ ਦਾ ਉਦਘਾਟਨ ਕੀਤਾ ਗਿਆ। ਇਹ ਕਾਰਜ ਕਰੋੜਾਂ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਹਨ, ਜੋ ਅੱਜ ਸੰਗਤਾਂ ਨੂੰ ਸਮਰਪਿਤ ਕਰ ਦਿੱਤੇ ਗਏ।