ਮੁਕਤਸਰ: ਬਠਿੰਡਾ ਰੋਡ ਸਥਿਤ ਸਰਕਾਰੀ ਕੰਨਿਆ ਸਕੂਲ ਵਿਖੇ ਵਿਧਾਇਕ ਜਗਦੀਪ ਕਾਕਾ ਬਰਾੜ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਕੀਤੀ ਗਈ ਸ਼ੁਰੂਆਤ
ਸ੍ਰੀ ਮੁਕਤਸਰ ਸਾਹਿਬ ਦੇ ਬਠਿੰਡਾ ਰੋਡ ਸਥਿਤ ਸਰਕਾਰੀ ਕੰਨਿਆ ਸਮਾਰਟ ਸਕੂਲ ਵਿਖੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੁੱਖ ਮੰਤਰੀ ਦੀ ਅਗਵਾਹੀ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਮੁਹਿੰਮ ਤਹਿਤ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਵੱਲੋਂ ਸ਼ਾਮ 5 ਵਜੇ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦਿੱਤੀ ਗਈ।