ਮਲੋਟ: ਪ੍ਰਕਾਸ਼ ਪੂਰਬ ਮੌਕੇ ਏਕਤਾ ਨਗਰ ਸੰਮਤੀ ਮਲੋਟ ਵੱਲੋਂ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ, ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੀਤੀ ਸ਼ਿਰਕਤ
ਏਕਤਾ ਨਗਰ ਸੰਮਤੀ ਮਲੋਟ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਗੁਰੂਦੁਆਰਾ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ, ਮੁਹੱਲਾ ਕਰਨੈਲ ਸਿੰਘ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਮਤੀ ਵੱਲੋਂ ਕੀਤੇ ਗਏ ਇਸ ਉਪਰਾਲੇ ਨੂੰ ਸ਼ਲਾਘਾਯੋਗ ਦੱਸਿਆ