ਥਾਣਾ ਖਲਚੀਆਂ ਦੀ ਪੁਲਿਸ ਨੇ ਪਿੰਡ ਥੋਥੀਆਂ ਮੋੜ 'ਤੇ ਨਾਕਾਬੰਦੀ ਦੌਰਾਨ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਆਰੋਪੀ ਮਨਜੋਤ ਸਿੰਘ ਪੁੱਤਰ ਇੰਦਰਜੀਤ ਸਿੰਘ ਅਤੇ ਅੰਮ੍ਰਿਤ ਪਾਲ ਸਿੰਘ ਪੁੱਤਰ ਪ੍ਰਗਟ ਸਿੰਘ ਨੂੰ 20 ਗ੍ਰਾਮ ਹੈਰੋਇਨ ਅਤੇ ਇੱਕ ਲੱਖ ਰੁਪਏ ਭਾਰਤੀ ਕਰੰਸੀ ਅਤੇ ਇੱਕ ਵਰਨਾ ਕਾਰ ਨਾਲ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।