ਪਟਿਆਲਾ: ਕੇਂਦਰੀ ਜੇਲ ਪਟਿਆਲਾ ਵਿਖੇ ਇੱਕ ਹਵਾਲਾਤੀ ਤੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਤ੍ਰਿਪੜੀ ਪੁਲਿਸ ਨੇ ਮਾਮਲਾ ਕੀਤਾ ਦਰਜ
ਕੇਂਦਰੀ ਜੇਲ ਪਟਿਆਲਾ ਵਿਖੇ ਆਏ ਦਿਨ ਮੋਬਾਇਲ ਫੋਨ ਅਤੇ ਹੋਰ ਐਤਰਾਜਯੋਗ ਚੀਜ਼ਾਂ ਮਿਲਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਹੀ ਕੇਂਦਰੀ ਜੇਲ ਪਟਿਆਲਾ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਤ੍ਰਿਪੜੀ ਪੁਲਿਸ ਨੇ ਇੱਕ ਹਵਾਲਾਤੀ ਖਿਲਾਫ ਪ੍ਰੀਜਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਹਵਾਲਾਤੀ ਦੇ ਸਮਾਨ ਦੀ ਤਲਾਸ਼ੀ ਦੌਰਾਨ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ।