ਤਰਨਤਾਰਨ: ਤਰਨ ਤਰਨ: ਪਿੰਡ ਪਲਾਸੌਰ ਤੋਂ ਓਂਕਾਰ ਸਿੰਘ ਨੇ ਸਾਥੀਆਂ ਸਮੇਤ ਅਕਾਲੀ ਦਲ ਦਾ ਫੜਿਆ ਪੱਲਾ
ਤਰਨ ਤਰਨ ਦੇ ਪਿੰਡ ਪਲਾਸੌਰ ਵਿਖੇ ਸ੍ਰ ਓਂਕਾਰ ਸਿੰਘ ਨੇ ਆਪਣੇ ਸਾਥੀਆਂ ਨਾਲ ਕਾਂਗਰਸ ਤੇ 'ਆਪ' ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਨਵੇਂ ਆਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਇਲਾਕੇ ਵਿੱਚ ਵੱਡੀ ਮਜ਼ਬੂਤੀ ਮਿਲੇਗੀ।