ਅੰਮ੍ਰਿਤਸਰ 2: 1984 ਦੰਗਾ ਪੀੜਤਾਂ ਨੇ ਜਥੇਦਾਰ ਸਾਹਿਬ ਨਾਲ ਕੀਤੀ ਮੁਲਾਕਾਤ, ਪੰਜਾਬ ਸਰਕਾਰ 'ਤੇ ਲਗਾਏ ਗੰਭੀਰ ਦੋਸ਼
ਦੰਗਾ ਪੀੜਤ ਵੈਲਫੇਅਰ ਸੋਸਾਇਟੀ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਿਆ। ਪੀੜਤ ਪਰਿਵਾਰਾਂ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਨੂੰ ਘਰ ਖਾਲੀ ਕਰਨ ਦੇ ਨੋਟਿਸ ਭੇਜ ਕੇ ਤੰਗ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਸਲਿਆਂ ਦੇ ਹੱਲ ਦੀ ਮੰਗ ਕੀਤੀ ਹੈ।