ਮੁਕਤਸਰ: ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਪੁਲਿਸ ਨੇ ਹੋਲੀ ਦੀ ਆੜ ਵਿੱਚ ਹੁੱਲੜਬਾਜ਼ੀ ਕਰਨ ਵਾਲਿਆਂ ਦੇ ਖਿਲਾਫ ਕੀਤੀ ਸਖਤ ਕਾਰਵਾਈ
ਸ਼੍ਰੀ ਮੁਕਤਸਰ ਸਾਹਿਬ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਰੰਗਾਂ ਦੇ ਤਿਉਹਾਰ ਹੋਲੀ ਦੀ ਆੜ ਵਿੱਚ ਹੁੱਲੜਬਾਜੀ ਕਰਨ ਵਾਲੇ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਗਈ ਤੇ ਅਜਿਹੇ ਵਾਨ ਚਾਲਕਾਂ ਦੇ ਚਲਾਨ ਕੀਤੇ ਗਏ ਜੋ ਕਿ ਹੁੱਲੜਬਾਜ਼ੀ ਕਰ ਰਹੇ ਸਨ। ਦੁਪਹਿਰ 2 ਵਜੇ ਟ੍ਰੈਫਿਕ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਹੁੱਲੜਬਾਜ਼ੀ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ