ਮਲੇਰਕੋਟਲਾ: ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਸਖ਼ਤ ਪਾਬੰਦੀ ਦੇ ਹੁਕਮ ਲਾਗੂ : ਡੀਸੀ
ਡੀਸੀ ਡਾ.ਪੱਲਵੀ ਵਲੋਂ ਪ੍ਰੈੱਸ ਨੋਟ ਜਾਰੀ ਕਰ ਦੱਸਿਆ ਕਿ ਫੋਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲਰੇਕੋਟਲਾ ਅੰਦਰ ਕਣਕ ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਡਾ. ਪੱਲਵੀ ਨੇ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਦੇ ਸੀਜ਼ਨ ਦੌਰਾਨ ਜੇਕਰ ਕੋਈ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਵਿਅਕਤੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।