ਸੰਗਰੂਰ: ਭਾਜਪਾ ਦੀਆਂ ਸੱਚ ਨੂੰ ਦਬਾਉਣ ਦੀਆਂ ਚਾਲਾਂ ਫੇਲ ਹੋਈਆਂ : ਹਰਪਾਲ ਚੀਮਾ, ਵਿੱਤ ਮੰਤਰੀ ਪੰਜਾਬ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸਾਂਸਦ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ, ਜਿਸ ਨਾਲ ਇਹ ਗੱਲ ਸਾਫ ਹੋ ਗਈ ਹੈ ਕਿ ਭਾਜਪਾ ਸਰਕਾਰ ਨੇ ਉਨ੍ਹਾਂ ਵਿਰੁੱਧ ਝੂਠਾ ਕੇਸ ਬਣਾਇਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਅਤੇ ਸੰਜੋ ਸਿੰਘ ਨੂੰ 6 ਮਹੀਨੇ ਤਕ ਜੇਲ 'ਚ ਬੰਦ ਰੱਖਿਆ।