ਪਟਿਆਲਾ: ਐਸਜੀਪੀਸੀ ਵੱਲੋਂ ਚਲਾਏ ਜਾ ਰਹੇ ਬਾਬਾ ਅਜਾਪਾਲ ਸਿੰਘ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ICSE ਬੋਰਡ ਨਾਲ ਸਬੰਧਿਤ ਬਾਬਾ ਅਜਾਪਾਲ ਸਿੰਘ ਖਾਲਸਾ ਪਬਲਿਕ ਸਕੂਲ ਚਲਾਇਆ ਜਾ ਰਿਹਾ ਹੈ। ਨਵੇਂ ਸੈਸ਼ਨ ਦੀ ਅਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੀਤੀ ਗਈ, ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਐਸਜੀਪੀਸੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਵਿਸ਼ੇਸ਼ ਤੌਰ 'ਤੇ ਪਹੁੰਚੇ।