ਸੰਗਰੂਰ: ਸੰਗਰੂਰ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਸੰਗਰੂਰ ਵੱਲੋਂ ਹੋਲੀ ਵਾਲੇ ਦਿਨ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਸੰਗਰੂਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਸਰਤਾਜ ਸਿੰਘ ਚਹਿਲ ਨੇ ਅੱਜ ਹੋਲੀ ਵਾਲੇ ਦਿਨ ਵੀ ਪੀੜਿਤ ਪਰਿਵਾਰਾਂ ਦੇ ਘਰ ਵਿਖੇ ਜਾ ਕੇ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ, ਪਿੰਡ ਗੁਜਰਾਂ ਢੰਡੋਲੀ ਖੁਰਦ ਅਤੇ ਟਿੱਬੀ ਰਵਿਦਾਸਪੁਰਾ ਵਿਖੇ ਮਿਲਾਵਟੀ ਸ਼ਰਾਬ ਦੇ ਕਾਲੇ ਕਾਰੋਬਾਰ ਨਾਲ ਜੁੜੇ ਗੈਰ ਸਮਾਜਿਕ ਅਨਸਰਾਂ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |