ਫਾਜ਼ਿਲਕਾ: ਗੁਰੂ ਪੂਰਬ ਮੌਕੇ ਪੁਲਿਸ ਲਾਈਨ ਵਿਖੇ ਸ੍ਰੀ ਗੁਰਦੁਆਰਾ ਸਾਹਿਬ ਵਿੱਚ ਪਾਇਆ ਗਿਆ ਸ਼੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਐਸਐਸਪੀ ਨੇ ਕੀਤੀ ਸ਼ਿਰਕਤ
ਪੁਲਿਸ ਵੱਲੋਂ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਫਾਜ਼ਿਲਕਾ ਦੇ ਪੁਲਿਸ ਲਾਈਨ ਵਿਖੇ ਬਣੇ ਸ਼੍ਰੀ ਗੁਰਦੁਆਰਾ ਸਾਹਿਬ ਦੇ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਹਾਲਾਂਕਿ ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਪਹੁੰਚੇ । ਦੱਸ ਦੇਈਏ ਕਿ ਇਸ ਦੌਰਾਨ ਰਾਗੀ ਜਥੇ ਨੇ ਗੁਰੂ ਕੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਤੇ ਸਮਾਗਮ ਦੇ ਮੌਕੇ ਗੁਰੂ ਸਾਹਿਬ ਦੇ ਆਦਰਸ਼ਾਂ ਤੇ ਚੱਲਣ ਦੀ ਅਪੀਲ ਕੀਤੀ ।