ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ ਪੀੜਤਾਂ ਦਾ ਹਾਲ-ਚਾਲ ਜਾਨਣ ਪਹੁੰਚੇ ਸਿਵਿਲ ਹਸਪਤਾਲ
ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜਥੇਬੰਦਕ ਸਕੱਤਰ ਗੋਵਿੰਦ ਸੰਧੂ ਨੇ ਕਿਹਾ ਕਿ ਸੂਬੇ ਵਿੱਚ ਜਹਿਰੀਲੀ ਸ਼ਰਾਬ ਦੀ ਵਿਕਰੀ ਹੋਣਾ ਅਤੇ ਉਸ ਨਾਲ ਗਰੀਬ ਮਜਦੂਰਾਂ ਦੀ ਮੌਤ ਹੋ ਜਾਣ ਬਹੁਤ ਹੀ ਮੰਦਭਾਗੀ ਘਟਨਾ ਹੈ, ਜੋ ਕਿ ਸੂਬਾ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੀ ਹੈ | ਸ. ਸੰਧੂ ਅੱਜ ਸਿਵਲ ਹਸਪਤਾਲ ਸੰਗਰੂਰ ਵਿਖੇ ਜਹਿਰੀਲੀ ਸ਼ਰਾਬ ਪੀਣ ਕਰਕੇ ਗੰਭੀਰ ਰੂਪ ਵਿੱਚ ਬੀਮਾਰ ਹੋਏ ਵਿਅਕਤੀਆਂ ਦਾ ਹਾਲ-ਚਾਲ ਜਾਨਣ ਅਤੇ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ