ਪਠਾਨਕੋਟ: ਡੀ.ਐਸ.ਪੀ ਸਿਟੀ ਨੇ ਕੀਤੀ ਪ੍ਰੈਸ ਕਾਨਫਰੰਸ , ਦੁਕਾਨਦਾਰਾਂ ਵੱਲੋਂ ਛੁੱਟੀ ਦੇ ਐਲਾਨ ਤੋਂ ਬਾਅਦ ਦੁਕਾਨਾਂ ਦੀ ਸੁਰੱਖਿਆ ਸਬੰਧੀ ਨਿਰਦੇਸ਼ ਕੀਤੇ ਜਾਰੀ
ਡੀਐਸਪੀ ਸਿਟੀ ਦੇ ਵੱਲੋਂ ਇੱਕ ਪ੍ਰੈਸ ਵਾਤਾ ਦਾ ਆਯੋਜਨ ਆਪਣੇ ਦਫਤਰ ਵਿਖੇ ਕੀਤਾ ਗਿਆ ਇਸ ਮੌਕੇ ਤੇ ਜਾਣਕਾਰੀ ਦਿੰਦੇ ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਨੇ ਦੱਸਿਆ ਹੈ ਕਿ ਸ਼ਹਿਰ ਦੇ ਦੁਕਾਨਦਾਰਾਂ ਦੇ ਵੱਲੋਂ ਚਾਰ ਦਿਨ ਦੀ ਛੁੱਟੀ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਪੁਲਿਸ ਦੇ ਵੱਲੋਂ ਉਹਨਾਂ ਦੀ ਦੁਕਾਨਾਂ ਦੀ ਰੱਖਿਆ ਕਰਨ ਦੇ ਲਈ ਐਸਐਸਪੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤੇ ਸ਼ਹਿਰ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ।