ਫਾਜ਼ਿਲਕਾ: ਨੌਜਵਾਨ ਆਗੂ ਰਾਕੇਸ਼ ਕੁਮਾਰ ਰਾਧਾ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ
ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਦੇ ਨੌਜਵਾਨ ਆਗੂ ਰਾਕੇਸ਼ ਕੁਮਾਰ ਰਾਧਾ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ ਅਤੇ ਹੋਰ ਆਗੂ ਵੀ ਹਾਜ਼ਰ ਸਨ।